ਪਟਿਆਲਾ ਪੁਲਿਸ ਨੇ ਸੋਸ਼ਲ ਮੀਡਿਆ ਪਲੇਟਫਾਰਮ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਸਥਾਨਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ

    0
    609

    ਡੀਜੀਪੀ ਵਲੋਂ ਸੋਸ਼ਲ ਮੀਡੀਆ ਤੇ ਅਜਿਹੇ ਸੰਦੇਸ਼ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ

    ਚੰਡੀਗੜ. ਪਟਿਆਲਾ ਪੁਲਿਸ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਸੰਦੇਸ਼ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਸਥਾਨਕ ਨੌਜਵਾਨ ਅਕਾਸ਼ਦੀਪ ਖ਼ਿਲਾਫ਼ ਇਕ ਵਿਸ਼ੇਸ਼ ਭਾਈਚਾਰੇ ਵਿਰੁੱਧ ਫਿਰਕੂ ਭਾਵਨਾਵਾਂ ਭੜਕਾਉਣ ਵਾਲੇ ਸੰਦੇਸ਼ ਪੋਸਟ ਕਰਨ ‘ਤੇ ਮੁਕੱਦਮਾ ਦਰਜ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਸਥਿਤ ਇਕ ਵਿਸ਼ੇਸ਼ ਭਾਈਚਾਰੇ ਦੇ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਧਿਆਨ ਵਿਚ ਲਿਆਂਦੇ ਜਾਣ ਦੇ ਤੁਰੰਤ ਬਾਅਦ ਐਸਐਸਪੀ ਪਟਿਆਲਾ ਤੁਰੰਤ ਹਰਕਤ ਵਿੱਚ ਆ ਗਏ। ਇਸ ਤੋਂ ਬਾਅਦ ਮਿਤੀ 8.4.2020 ਨੂੰ ਐਫਆਈਆਰ ਨੰ. 111 ਦਰਜ ਕੀਤੀ ਗਈ ਅਤੇ ਆਈਪੀਸੀ ਦੀ ਧਾਰਾ 188, 295 ਏ, 505 ਸੀ  ਅਤੇ  ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 54 ਤਹਿਤ ਆਕਾਸ਼ਦੀਪ ਵਿਰੁੱਧ ਧਾਣਾ ਤ੍ਰਿਪੁਰੀ (ਪਟਿਆਲਾ) ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਜੀਪੀ ਨੇ ਅੱਗੇ ਕਿਹਾ ਕਿ ਉਸਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਇਤਰਾਜ਼ਯੋਗ ਸਮੱਗਰੀ ਨੂੰ ਅਪਲੋਡ ਕਰਨ ਲਈ ਇਸਤੇਮਾਲ ਕੀਤਾ ਜਾਣ ਵਾਲਾ ਉਸ ਦਾ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਅਗਲੇਰੀ ਜਾਂਚ ਜਾਰੀ ਹੈ।

    ਇਸ ਦੌਰਾਨ ਡੀਜੀਪੀ ਨੇ ਚੇਤਾਵਨੀ ਦਿੱਤੀ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁਧ ਤੁਰੰਤ, ਨਿਸ਼ਚਤ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਏਗੀ, ਕਿਉਂ ਜੋ ਇਹ ਕਰਫਿਊ ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਰਾਜ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਾਂ ਇਤਰਾਜ਼ਯੋਗ ਸਮੱਗਰੀ ਪੋਸਟ ਕਰਕੇ ਕਿਸੇ ਧਰਮ ਜਾਂ ਫਿਰਕੇ ਦੇ ਵਿਰੁੱਧ ਬੋਲ ਰਿਹਾ ਹੈ ਜਾਂ ਝੂਠੇ ਸੰਦੇਸ਼ਾਂ ਜਾਂ ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।