ਤਰਨਤਾਰਨ ‘ਚ ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਨਾਲ ਲੈ ਗਏ ਬਦਮਾਸ਼, ਹੱਥ ਦੀਆਂ ਉਂਗਲਾਂ ਵੀ ਵੱਢੀਆਂ

0
2205

ਤਰਨਤਾਰਨ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ‘ਚ ਗ੍ਰੰਥੀ ਦੀ ਲੱਤ ਵੱਢ ਕੇ ਬਦਮਾਸ਼ ਨਾਲ ਲੈ ਗਏ। ਉਂਗਲਾਂ ਵੀ ਵੱਢ ਦਿੱਤੀਆਂ ਗਈਆਂ। ਅੰਮ੍ਰਿਤਸਰ ਹਸਪਤਾਲ ਵਿਚ ਹਾਲਤ ਗੰਭੀਰ ਬਣੀ ਹੋਈ ਹੈ। ਗੁਰਦੁਆਰਾ ਬਾਣੀਆ ਸਾਹਿਬ ਤੋਂ ਡਿਊਟੀ ਕਰਕੇ ਵਾਪਸ ਪਰਤ ਰਹੇ ਸੀ। ਗ੍ਰੰਥੀ ਸਿੰਘ ਦਾ ਨਾਂ ਸੁਖਚੈਨ ਦੱਸਿਆ ਜਾ ਰਿਹਾ ਹੈ।

ਘਰਦਿਆਂ ਨੂੰ ਵਾਰਦਾਤ ਦਾ ਪਤਾ ਲੱਗਦੇ ਹੀ ਰੋ-ਰੋ ਕੇ ਬੁਰਾ ਹਾਲ ਹੈ। ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਪੁਲਿਸ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ।

ਐਸ. ਐਚ. ਓ. ਗੋਇੰਦਵਾਲ ਸਾਹਿਬ ਰਜਿੰਦਰ ਸਿੰਘ ਨੇ ਕਿਹਾ ਕਿ ਗ੍ਰੰਥੀ ਦੀ ਪਛਾਣ ਸੁਖਚੈਨ ਸਿੰਘ ਉਰਫ਼ ਚੰਨਾ ਪੁੱਤਰ ਸ਼ੇਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ ਜੋ ਹਾਲ ਦੀ ਘੜੀ ਬੇਹੋਸ਼ੀ ਦੀ ਹਾਲਤ ਵਿਚ ਹੈ, ਜਦੋਂਕਿ ਪੁਲਿਸ ਪਾਰਟੀ ਬਿਆਨ ਲੈਣ ਲਈ ਪਹੁੰਚ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ ਰਾਤ 8 ਵਜੇ ਦੇ ਕਰੀਬ ਜਦੋਂ ਉਹ ਘਰ ਵਾਪਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਉੱਪਰ ਹਮਲਾ ਕਰਕੇ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ।

ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।

ਵੇਖੋ ਵੀਡੀਓ