ਜਲੰਧਰ/ਚੰਡੀਗੜ੍ਹ | ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਗਤੀਵਿਧੀ ਵੱਧ ਗਈ ਹੈ। ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਉਹ 2022 ਵਿਚ ਕਾਂਗਰਸ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਆਪ ਵਿਚ ਸ਼ਾਮਲ ਹੋਣ ਦੀ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ।
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੁਰਾਲ ਨੇ ਹਰਾਇਆ ਸੀ। ਸੁਸ਼ੀਲ ਕੁਮਾਰ ਰਿੰਕੂ ਦਾ ਪੂਰਾ ਪਰਿਵਾਰ ਸ਼ੁਰੂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਸੀ ਪਰ ਸੂਤਰਾਂ ਤੋਂ ਖਬਰਾਂ ਆ ਰਹੀਆਂ ਹਨ ਕਿ ਉਹ ਆਪ ਜੁਆਇਨ ਕਰ ਸਕਦੇ ਹਨ।