ਬਠਿੰਡਾ ‘ਚ ਸਹੁਰਿਆਂ ਵਲੋਂ ਦਾਜ ਦੀ ਮੰਗ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਦਿੱਤੀ ਜਾਨ, ਬੱਚਾ ਨਾ ਹੋਣ ‘ਤੇ ਵੀ ਮਾਰਦੇ ਸਨ ਤਾਹਨੇ

0
1691

ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਆਈ ਹੈ। ਬਠਿੰਡਾ ਦੇ ਪਿੰਡ ਝੁਬਾ ਵਿਚ ਇਕ ਵਿਆਹੁਤਾ ਨੇ ਜਾਨ ਦੇ ਦਿੱਤੀ । ਦੱਸਿਆ ਜਾ ਰਿਹਾ ਹੈ ਕਿ ਬੱਚਾ ਨਾ ਹੋਣ ਕਾਰਨ ਸਹੁਰੇ ਪਰਿਵਾਰ ਵਲੋਂ ਲੜਕੀ ਨੂੰ ਤਾਹਨੇ-ਮਿਹਨੇ ਮਾਰੇ ਜਾਂਦੇ ਸਨ। ਇੰਨਾ ਹੀ ਨਹੀਂ ਲੜਕੀ ਦੇ ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਸਹੁਰੇ ਪਰਿਵਾਰ ਵਲੋਂ ਦਾਜ ਖਾਤਰ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।

ਮ੍ਰਿਤਕਾ ਦੇ ਪੇਕੇ ਪਰਿਵਾਰ ਵਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਲੜਕੀ ਤੋਂ ਹਰ ਸਮੇਂ ਦਾਜ ਦੀ ਮੰਗ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਸਾਡੀ ਧੀ ਪੜ੍ਹੀ ਲਿਖੀ ਸੀ ਅਤੇ ਢਾਈ ਸਾਲ ਤੋਂ ਬੱਚਾ ਨਾ ਹੋਣ ‘ਤੇ ਉਸ ਨੂੰ ਤੰਗ ਕਰਦੇ ਸਨ। ਉਸ ਨੇ ਪਰੇਸ਼ਾਨ ਹੋ ਕੇ ਅਜਿਹਾ ਕਦਮ ਚੁੱਕਿਆ। ਪੀੜਤ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਨਸਾਫ ਦੀ ਮੰਗ ਕੀਤੀ ਹੈ। ਪੂਰੇ ਮਾਮਲੇ ‘ਚ ਪੁਲਿਸ ਵਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।