ਸੁਨਾਮ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਿੜ੍ਹਬਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਗੁਰਪ੍ਰੀਤ ਸਿੰਘ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਮੋੜਾ ਵੱਲ ਨੂੰ ਜਾ ਰਿਹਾ ਸੀ। ਇਸ ਦੌਰਾਨ ਰਸਤੇ ’ਚ ਇਕ ਟਰੱਕ ਨਾਲ ਟੱਕਰ ‘ਚ ਉਸਦੀ ਮੌਕੇ ’ਤੇ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਹੁੰਚ ਗਈ ਤੇ ਲਾਸ਼ ਦਾ ਸਥਾਨਕ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਇਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਦਭਾਗੀ ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।




































