ਪਟਿਆਲਾ ‘ਚ ਕੋਰੋਨਾ ਦਾ ਦੂਸਰਾ ਪਾਜ਼ੀਟਿਵ ਕੇਸ ਆਇਆ ਸਾਹਮਣੇ, ਪੰਜਾਬ ‘ਚ ਹੁਣ ਤਕ ਕੁੱਲ ਮਾਮਲੇ ਹੋਏ 152

    0
    808

    ਪਟਿਆਲਾ. ਕੋਰੋਨਾ ਦੇ ਕੇਸ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਸਵੇਰੇ ਪਟਿਆਲਾ ਦੇ ਪਾਸੀ ਰੋਡ ਸਥਿਤ ਸਰਕਾਰੀ ਕੋਠੀਆਂ ਦੇ ਇਕ ਸਰਵੈਂਟ ਕੁਆਰਟਰ ‘ਚ ਰਹਿੰਦੇ ਮਾਲੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਸਾਹਮਣੇ ਆਈ ਹੈ। ਟੈਸਟ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਬੀਤੀ ਰਾਤ ਪਰਿਵਾਰ ਵਾਲਿਆਂ ਨੂੰ ਵੀ ਆਈਸੋਲੇਟ ਕਰ ਦਿੱਤਾ ਗਿਆ ਹੈ। ਇਲਾਕੇ ਦੇ ਘਰਾਂ ਦੀ ਪ੍ਰਸ਼ਾਸਨ ਵਲੋਂ ਘੇਰਾ ਬੰਦੀ ਕਰ ਦਿੱਤੀ ਗਈ ਹੈ। ਸਿਹਤ ਅਧਿਕਾਰੀਆਂ ਨੇ ਸਕੈਨਿੰਗ ਵੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੀੜਤ ਜਿਸ ਦਾ ਭਰਾ ਪਟਿਆਲਾ ਦੇ ਹੀ ਇਕ ਮਸ਼ਹੂਰ ਡਾਕਟਰ ਦੇ ਘਰ ‘ਚ ਕੁੱਕ ਦਾ ਕੰਮ ਕਰਦਾ ਸੀ, ਉਸ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ। ਪਟਿਆਲਾ ‘ਚ ਇਹ ਦੂਸਰਾ ਮਾਮਲਾ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।