ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਜਲੰਧਰ ਦੇ ਪ੍ਰੋਫੈਸਰ ਨੇ ਮਨਕੀਰਤ ਔਲਖ ਖ਼ਿਲਾਫ਼ ਡੀਜੀਪੀ ਨੂੰ ਭੇਜੀ ਸ਼ਿਕਾਇਤ

0
870

ਜਲੰਧਰ : ਜਲੰਧਰ ਦੇ ਪ੍ਰੋਫੈਸਰ ਐੱਮਪੀ ਸਿੰਘ ਨੇ ਗਾਣੇ ਵਿਚ ਗੰਨ ਕਲਚਰ ਨੂੰ ਪ੍ਰਮੋਟ ਕਰਨ ’ਤੇ ਗਾਇਕ ਮਨਕੀਰਤ ਔਲਖ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਅਨੁਸਾਰ ਸੂਬੇ ਵਿਚ ਗੰਨ ਕਲਚਰ ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਤੋਂ ਬਾਅਦ ਵੀ ਗਾਇਕ ਗੰਨ ਕਲਚਰ ਨੂੰ ਬੜ੍ਹਾਵਾ ਦੇਣ ਵਾਲੇ ਗਾਣੇ ਰਿਲੀਜ਼ ਕਰ ਰਹੇ ਹਨ।

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇਕ ਗਾਣਾ ਰਿਲੀਜ਼ ਕੀਤਾ ਸੀ, ਜਿਸ ਵਿਚ ਗਾਇਕ ਹਥਿਆਰਾਂ ਤੇ ਨਸ਼ਿਆਂ ਨੂੰ ਪ੍ਰਮੋਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਜਲੰਧਰ ਦੇ ਕੈਮਿਸਟਰੀ ਦੇ ਪ੍ਰੋਫੈਸਰ ਮਨਦੀਪ ਸਿੰਘ ਨੇ ਪੰਜਾਬੀ ਸਿੰਗਰ ਮਨਕੀਰਤ ਔਲਖ ਖਿਲਾਫ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਮੇਲ ਕੀਤੀ ਹੈ। ਪ੍ਰੋਫੈਸਰ ਨੇ ਕਿਹਾ ਕਿ ਮਨਕੀਰਤ ਦਾ ਨਵਾਂ ਗਾਣਾ ਹਥਿਆਰਾਂ ਤੇ ਨਸ਼ਿਆਂ ਨੂੰ ਬੜ੍ਹਾਵਾ ਦਿੰਦਾ ਹੈ, ਇਸ ਲਈ ਗਾਇਕ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।