ਜਲੰਧਰ : ਭਾਜਪਾ ਨੂੰ ਝਟਕਾ ਲੱਗਣ ਦੇ ਆਸਾਰ, ‘ਆਪ’ ਦੇ ਹੋ ਸਕਦੇ ਨੇ ਚੂੰਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ!

0
944

ਜਲੰਧਰ| ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਅਨੁਸਾਰ ਜਲੰਧਰ ਪੱਛਮੀ ਹਲਕੇ ਤੋਂ ਆਉਣ ਵਾਲੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁੰਨੀਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ, ਜੋ ਭਾਜਪਾ ਦੀ ਤਰਫ਼ੋਂ 2022 ਵਿਚ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ, ਨੂੰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹਨ। ਲੋਕ ਸਭਾ ਜ਼ਿਮਨੀ ਚੋਣ ਚੱਲ ਰਹੀ ਹੈ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।

ਦੱਸ ਦੇਈਏ ਕਿ ਭਾਜਪਾ ਨੇ ਜਲੰਧਰ ਦੀ ਲੋਕ ਸਭਾ ਉਪ ਚੋਣ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਿਸ ਕਾਰਨ ਭਾਜਪਾ ਦਾ ਇਹ ਸੀਨੀਅਰ ਆਗੂ ਪਾਰਟੀ ਤੋਂ ਨਾਰਾਜ਼ ਹੈ।