ਵੱਡੀ ਖਬਰ : ਭਾਜਪਾ ਆਗੂ ਮੋਹਿੰਦਰ ਭਗਤ ਆਪ ‘ਚ ਹੋਏ ਸ਼ਾਮਲ

0
828

ਜਲੰਧਰ/ਚੰਡੀਗੜ੍ਹ | ਜਲੰਧਰ ‘ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ ‘ਚ ਸ਼ਾਮਲ ਕਰਵਾਇਆ ਹੈ। ਮਹਿੰਦਰ ਭਗਤ ਚੰਡੀਗੜ੍ਹ ਪਹੁੰਚੇ ਹਨ।

May be an image of 3 people

ਦੱਸ ਦਈਏ ਕਿ ਮੋਹਿੰਦਰ ਭਗਤ ਦਾ ਪਰਿਵਾਰ ਰਾਜਨੀਤੀ ਵਿਚ ਰਿਹਾ ਹੈ। ਉਹ ਚੂਨੀ ਲਾਲ ਭਗਤ ਜੀ ਦੇ ਪੁੱਤਰ ਹਨ ਤੇ ਵਿਧਾਨ ਸਭਾ ਦਾ ਇਲੈਕਸ਼ਨ ਵੀ ਭਾਜਪਾ ਦੀ ਟਿਕਟ ਤੋਂ ਮੋਹਿੰਦਰ ਭਗਤ ਨੇ ਲੜਿਆ ਸੀ, ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅੱਜ ਉਹ ਆਪ ਵਿਚ ਸ਼ਾਮਲ ਹੋ ਗਏ ਹਨ। ਲੋਕ ਸਭਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।

ਇਸ ਸਮੇਂ ਮਹਿੰਦਰ ਭਗਤ ਜਲੰਧਰ ਵੈਸਟ ਸਰਕਲ ਦੇ ਇੰਚਾਰਜ ਤੇ ਪੰਜਾਬ ਭਾਜਪਾ ਦੇ ਬੁਲਾਰੇ ਸਨ। ਉਹ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ ‘ਤੇ ਦੋ ਵਾਰ ਚੋਣ ਲੜ ਚੁੱਕੇ ਹਨ ਪਰ ਸਫਲਤਾ ਨਹੀਂ ਮਿਲੀ। ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਨੇ ਮਹਿੰਦਰ ਭਗਤ ਤੇ ਉਨ੍ਹਾਂ ਦੇ ਪੁੱਤਰ ਅਤੁਲ ਭਗਤ ਨੂੰ ਪਾਰਟੀ ਵਿਚ ਸ਼ਾਮਲ ਕੀਤਾ। 

10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ ।

ਵੇਖੋ ਵੀਡੀਓ