ਭਗੌੜੇ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੇ 2 ਹੋਰ ਵਿਅਕਤੀ ਗ੍ਰਿਫਤਾਰ

0
1979

ਹੁਸ਼ਿਆਰਪੁਰ | ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਪਿਛਲੇ ਮਹੀਨੇ ਪੁਲਿਸ ਕਾਰਵਾਈ ਤੋਂ ਬਾਅਦ ਫਰਾਰ ਸਨ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਦੀਪ ਸਿੰਘ ਵਾਸੀ ਪਿੰਡ ਬਾਬਕ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਰਾਜਦੀਪ ਸਿੰਘ ਅਤੇ ਸਰਬਜੀਤ ਸਿੰਘ ਦੋਵਾਂ ਨੂੰ ਸ਼ੁੱਕਰਵਾਰ ਰਾਤ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਮੈਂਬਰਾਂ ਨੂੰ ਫੜਨ ਲਈ ਵੱਡੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਖਾਲਿਸਤਾਨ ਸਮਰਥਕ, ਜਿਸ ਨੂੰ ਅਜੇ ਗ੍ਰਿਫਤਾਰ ਕੀਤਾ ਜਾਣਾ ਬਾਕੀ ਹੈ, 18 ਮਾਰਚ ਨੂੰ ਜਲੰਧਰ ਜ਼ਿਲ੍ਹੇ ‘ਚ ਪੁਲਿਸ ਦੇ ਜਾਲ ‘ਚੋਂ ਬਚ ਨਿਕਲਿਆ, ਗੱਡੀਆਂ ਬਦਲੀਆਂ ਅਤੇ ਭੇਸ ਬਦਲ ਲਿਆ।