ਘਰੋਂ ਚਾਹ ਲੈ ਕੇ ਦੁਕਾਨ ‘ਤੇ ਜਾਂਦੇ ਐਕਟਿਵਾ ਸਵਾਰ ਨੂੰ ਟਰੱਕ ਨੇ ਕੁਚਲਿਆ

0
1743

ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ। ਇਥੇ ਸਥਿਤ ਬਾਹਮਣੀ ਚੁੰਗੀ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਲੋਕਾਂ ਨੇ ਟਰੱਕ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਦਰੜ ਦਿੱਤਾ, ਜਿਸ ਕਾਰਨ ਐਕਟਿਵਾ ਸਵਾਰ ਨਰਾਇਣ ਦਾਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਲਾਲਾਬਾਦ ਅਤੁਲ ਸੋਨੀ ਅਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ।

ਮ੍ਰਿਤਕ ਨਰਾਇਣ ਦਾਸ ਦਹੂਜਾ ਪੁੱਤਰ ਹਰੀ ਚੰਦ ਵਾਸੀ ਬਾਹਮਣੀ ਚੁੰਗੀ ਦਾ ਡੀਏਵੀ ਕਾਲਜ ਰੋਡ ’ਤੇ ਆਟਾ ਚੱਕੀ ਦਾ ਕਾਰੋਬਾਰ ਹੈ। ਉਹ ਆਪਣੇ ਘਰੋਂ ਚਾਹ ਲੈ ਕੇ ਚੱਕੀ ਵੱਲ ਜਾ ਰਿਹਾ ਸੀ। ਜਦੋਂ ਉਹ ਬਾਹਮਣੀ ਚੁੰਗੀ ਨੇੜੇ ਪਹੁੰਚਿਆ ਤਾਂ ਟਰੱਕ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।