ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਸਾਥੀ ਫੌਜੀ ਹੀ ਨਿਕਲਿਆ ਕਾਤਲ

0
1499

ਬਠਿੰਡਾ | ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਵਿਚ ਘਟਨਾ ਦੇ ਚਸ਼ਮਦੀਦ ਗਵਾਹ ਗਨਰ ਦੇਸਾਈ ਮੋਹਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।

SSP ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਜਦੋਂ ਚਸ਼ਮਦੀਦ ਗਵਾਹ ਨੂੰ ਜਾਂਚ ਵਿਚ ਸ਼ਾਮਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਆਪਣੇ ਨਿੱਜੀ ਕਾਰਨਾਂ ਕਰਕੇ ਉਸ ਨੇ ਪਹਿਲਾਂ 4 ਜਵਾਨਾਂ ਨੂੰ ਮਾਰਨ ਲਈ ਰਾਈਫਲ ਚੋਰੀ ਕੀਤੀ, ਫਿਰ ਉਸੇ ਰਾਈਫਲ ਨਾਲ ਚਾਰਾਂ ਨੂੰ ਗੋਲੀ ਮਾਰ ਦਿੱਤੀ, ਜਿਸ ਦਾ ਕਾਰਨ ਨਿੱਜੀ ਦੁਸ਼ਮਣੀ ਦੱਸਿਆ ਜਾ ਰਿਹਾ ਹੈ, ਪੁਲਿਸ ਨੇ ਦੋਸ਼ੀ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਹੈ।