ਬਠਿੰਡਾ : ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਜਾ ਰਹੇ NRI ਦੀ ਰਾਹ ‘ਚ ਵਿਗੜੀ ਤਬੀਅਤ, ਹੋਈ ਮੌਤ

0
2218

ਬਠਿੰਡਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਕੈਨੇਡਾ ਤੋਂ ਪੰਜਾਬ ਆਏ ਇਕ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਆਪਣੇ 2 ਦੋਸਤਾਂ ਨਾਲ ਪਿੰਡ ਸਿੱਧੂ ਮੂਸੇਵਾਲਾ ਦੇ ਘਰ ਜਾ ਰਿਹਾ ਸੀ। ਰਸਤੇ ਵਿਚ ਅਚਾਨਕ ਉਸਦੀ ਤਬੀਅਤ ਵਿਗੜ ਗਈ ਤਾਂ ਉਸਦੇ ਦੋ ਦੋਸਤਾਂ ਨੇ ਉਸ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿਚ ਦਾਖਲ ਕਰਵਾਇਆ, ਜਿਥੇ ਉਸਦੀ ਮੌਤ ਹੋ ਗਈ।

Who was Sidhu Moose Wala? | The Sun

ਮ੍ਰਿਤਕ NRI ਦੇ ਸਹੁਰਿਆਂ ਵਾਲਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਸ਼ੇ ਦੀ ਵਧ ਡੋਜ਼ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਹੁਰੇ ਦੀ ਸ਼ਿਕਾਇਤ ’ਤੇ ਥਾਣਾ ਮੌੜ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।