ਸੀਨੀਅਰ ਅਕਾਲੀ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਛੱਡਿਆ ਅਕਾਲੀ ਦਲ

0
239

ਚੰਡੀਗੜ੍ਹ| ਅਕਾਲੀ ਦਲ ਨਾਲ ਸਬੰਧਤ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਦੇ ਬਹੁਤ ਹੀ ਪੁਰਾਣੇ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਚਰਨਜੀਤ ਅਟਵਾਲ ਦੇ ਪੁੱਤਰ ਨੇ ਵੀ ਅਕਾਲੀ ਦਲ ਛੱਡ ਕੇ ਭਾਜਪਾ ਜੁਆਇਨ ਕਰ ਲਈ ਸੀ।

ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦੇ ਪੁੱਤ ਇੰਦਰ ਇਕਬਾਲ ਅਟਵਾਲ ਨੇ ਵੀ ਕੁਝ ਦਿਨ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਕਿਹਾ ਸੀ ਤੇ ਬਾਅਦ ਵਿਚ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਨੂੰ ਭਾਜਪਾ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ।