ਰੂਪਨਗਰ | ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਹਨ, ਦੱਸ ਦਈਏ ਕਿ ਉਨ੍ਹਾਂ ਨੂੰ ਰੂਪਨਗਰ ਤੋਂ ਫੜਿਆ ਹੈ। ਇਨ੍ਹਾਂ ਪਾਸੋਂ ਕਈ ਪਿਸਟਲਾਂ ਤੇ ਹਥਿਆਰ ਬਰਾਮਦ ਹੋਏ ਹਨ। ਇਹ ਜੱਗੂ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ। ਜੋ ਕਿ ਇਕ ਖਤਰਨਾਕ ਗੈਂਗਸਟਰ ਹੈ।
ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬਰਾਮਦ ਕੀਤੇ।
ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੈਰ ਸਮਾਜੀ ਅਨਸਰਾਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਮਨਵਿੰਦਰ ਬੀਰ ਸਿੰਘ ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ, ਰੂਪਨਗਰ ਦੀ ਅਗਵਾਈ ਹੇਠ ਸੀ.ਆਈ.ਏ ਇੰਚਾਰਜ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਗੈਂਗਸਟਰ ਸੰਦੀਪ ਕੁਮਾਰ ਦੇ ਰਵੀ ਬਲਾਚੌਰੀਆ ਅਤੇ ਇਸੇ ਗੈਂਗ ਦੇ ਹੀ ਇੱਕ ਹੋਰ ਸਾਥੀ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਹਥਿਆਰ ਬਰਾਮਦ ਕੀਤੇ।
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਨ੍ਹਾਂ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।