ਲੁਧਿਆਣਾ | ਇਥੇ ਪੁਲਿਸ ਨੇ 81 ਅਫੀਮ ਦੇ ਪੌਦਿਆਂ ਸਣੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਰਾਜੀਵ ਗੁਪਤਾ ਵਾਸੀ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਚ ਨਾਕਾਬੰਦੀ ਕੀਤੀ ਹੋਈ ਸੀ।
ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਘਰ ਦੀ ਛੱਤ ਅਤੇ ਸਮਰਾਲਾ ਰੋਡ ‘ਤੇ ਲਕਸ਼ਮੀ ਨਗਰ ਖੰਨਾ ਪਲਾਟ ਵਿਚ ਅਫੀਮ ਦੀ ਖੇਤੀ ਕੀਤੀ ਹੈ। ਪੁਲਿਸ ਨੇ ਜਦੋਂ ਛਾਪਾ ਮਾਰਿਆ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਛਾਪੇਮਾਰੀ ਦੌਰਾਨ ਪੁਲਿਸ ਨੇ ਦੇਖਿਆ ਕਿ ਉਸ ਨੇ ਘਰ ਦੀ ਛੱਤ ਤੇ ਖਾਲੀ ਪਲਾਟ ਵਿਚ ਅਫੀਮ ਦੀ ਖੇਤੀ ਕੀਤੀ ਸੀ। ਮੁਲਜ਼ਮ ਕੋਲ ਕਿਸੇ ਤਰ੍ਹਾਂ ਦਾ ਕੋਈ ਲਾਇਸੈਂਸ ਨਹੀਂ ਮਿਲਿਆ।
ਦੋਸ਼ੀ ਖਿਲਾਫ ਪੁਲਿਸ ਨੇ NDPC ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਉਸ ਦਾ ਰਿਕਾਰਡ ਵੀ ਖੰਗਾਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫੀ ਲੰਬੇ ਸਮੇਂ ਤੋਂ ਅਫੀਮ ਦੀ ਖੇਤੀ ਕਰ ਰਿਹਾ ਸੀ।