ਬ੍ਰੇਕਿੰਗ : ਹਾਈਕੋਰਟ ਨੇ ਖਾਰਜ ਕੀਤੀ ਅੰਮ੍ਰਿਤਪਾਲ ਨੂੰ ਨਾਜਾਇਜ਼ ਹਿਰਾਸਤ ‘ਚ ਰੱਖਣ ਦੀ ਪਟੀਸ਼ਨ

0
2131

ਚੰਡੀਗੜ੍ਹ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ ‘ਚ ਰੱਖਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਸੋਮਵਾਰ ਨੂੰ ਹਾਈਕੋਰਟ ‘ਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਇਮਾਨ ਸਿੰਘ ਵੱਲੋਂ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਗਈ।

ਦੱਸ ਦਈਏ ਕਿ ਕੱਲ ਐਤਵਾਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਸੀ। ਉਹ ਪਿਛਲੇ 36 ਦਿਨਾਂ ਤੋਂ ਭਗੌੜਾ ਚੱਲ ਰਿਹਾ ਸੀ। ਕੱਲ ਪੁਲਿਸ ਨੇ ਉਸ ਨੂੰ ਘੇਰਾ ਪਾ ਕੇ ਫੜਿਆ, ਜਿਸ ਤੋਂ ਬਾਅਦ ਉਸਨੂੰ ਡਿਬਰੂਗੜ੍ਹ ਜੇਲ ਭੇਜਿਆ ਗਿਆ। ਉਸ ਦੇ ਬਾਕੀ ਸਾਥੀ ਵੀ ਉਥੇ ਹੀ ਹਨ। ਜਿਨ੍ਹਾਂ ‘ਤੇ ਵੀ NSA ਲੱਗਾ ਹੈ।