ਮੱਖੂ ਤੋਂ ਦੁਖਦਾਈ ਖਬਰ : 30 ਸਾਲ ਦੇ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਕਾਰਨ ਮੌਤ

0
1354

ਫਿਰੋਜ਼ਪੁਰ/ਮੱਖੂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਪੀਰ ਮੁਹੰਮਦ ਵਿਚ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਅਤੇ ਪਿੰਡ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਇਲਾਕੇ ਵਿਚੋਂ ਨਸ਼ਾ ਖਤਮ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪਰਿਵਾਰ ਨੇ ਕਿਹਾ ਕਿ ਮ੍ਰਿਤਕ ਘਰ ਤੋਂ ਕਣਕ ਦੀਆਂ ਬੋਰੀਆਂ ਲੈ ਕੇ ਨਿਕਲਿਆ ਸੀ, ਉਸ ਸਮੇਂ ਸਿਮਰਨਜੀਤ ਸਿੰਘ ਨਾਲ ਸੁਖਪਾਲ ਸਿੰਘ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕੋਲੋਂ ਸਰਿੰਜ ਵੀ ਬਰਾਮਦ ਕੀਤੀ ਹੈ। ਪਰਿਵਾਰ ਨੇ ਨਸ਼ੇ ਨੂੰ ਰੋਕਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।