ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦਫਤਰ ਵਿਖੇ ਪਾਰਟੀ ਦਫਤਰ ਲਿਆਂਦਾ ਗਿਆ ਹੈ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੇ ਸਿਆਸੀ ਆਗੂ ਪਹੁੰਚ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ। ਤੁਹਾਨੂੰ ਦੱਸ ਦਈਏ ਕਿ ਇਸਦੇ ਨਾਲ ਹੀ ਆਮ ਲੋਕਾਂ ਦਾ ਹੜ੍ਹ ਆ ਗਿਆ ਹੈ। ਹਰ ਕੋਈ ਨਮ ਅੱਖਾਂ ਨਾਲ ਵੱਡੇ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦੇ ਰਿਹਾ ਹੈ।