ਅੰਮ੍ਰਿਤਸਰ ‘ਚ ਚਲਦੀ ਬੱਸ ਦੀ ਬ੍ਰੇਕ ਫੇਲ, ਸਵਾਰੀਆਂ ਨਾਲ ਭਰੀ ਖੰਭੇ ‘ਚ ਵੱਜੀ

0
887

ਅੰਮ੍ਰਿਤਸਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਅੱਜ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਇਸ ਦੌਰਾਨ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ।

ਹਾਦਸੇ ‘ਚ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਹਾਦਸੇ ਸਮੇਂ ਸੜਕ ‘ਤੇ ਖੜ੍ਹੇ ਲੋਕਾਂ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ।