ਪੰਜਾਬ ਦੇ 18 ਜਿਲ੍ਹੇਆਂ ‘ਚ ਪਹੁੰਚਿਆ ਕੋਰੋੋਨਾ, ਗੁਰਦਾਸਪੁਰ ‘ਚ ਪਹਿਲਾ ਪਾਜ਼ੀਟਿਵ ਕੇਸ, ਮਰੀਜਾਂ ਦੀ ਗਿਣਤੀ ਹੋਈ 183

    0
    1120

    ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ ਹੋਈ 183

    ਗੁਰਦਾਸਪੁਰ . ਕੋਰੋਨਾ ਪੰਜਾਬ ਦੇ 18ਵੇਂ ਜ਼ਿਲ੍ਹੇ ਵਿੱਚ ਵੀ ਪਹੁੰਚ ਗਿਆ ਹੈ। ਹੁਣੇ ਹੁਣੇ ਮਿਲੀ ਤਾਜ਼ਾ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਪਿੰਡ ਪੈਣੀ ਪਾਸਵਾਲ ਦੇ 60 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਜ਼ਿਕਰਯੋਗ ਹੈ ਕਿ ਇਸਦੇ ਭਰਾ ਦੀ ਜਲੰਧਰ ਵਿਚ ਮੌਤ ਹੋ ਗਈ ਸੀ। ਉਸ ਵਿਚ ਕੁੱਝ ਲੱਛਣ ਪਾਏ ਗਏ ਸਨ, ਪਰ ਰਿਪੋਰਟ ਪਾਜ਼ੀਟਿਵ ਨਹੀ ਆਈ ਸੀ।

    ਅੱਜ ਪੰਜਾਬ ਵਿਚ ਕੋਰੋਨਾ ਦੇ 7 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 183 ਹੋ ਗਈ ਹੈ ਜੋ ਕਿ ਕਲ ਸ਼ਾਮ ਤੱਕ 176 ਸੀ। 25 ਮਰੀਜ਼ ਠੀਕ ਹੋ ਵੀ ਹੋਏ ਹਨ।

    ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

    ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।