ਨੂਰਮਹਿਲ ‘ਚ ਚੋਰਾਂ ਦੀ ਸ਼ਰਮਨਾਕ ਕਰਤੂਤ : ਸ਼ਮਸ਼ਾਨਘਾਟ ਦਾ ਗੇਟ ਕੀਤਾ ਚੋਰੀ

0
824

ਨੂਰਮਹਿਲ | ਪਿੰਡ ਸੁੰਨੜ ਕਲਾਂ ‘ਚ ਚੋਰਾਂ ਵੱਲੋਂ ਇਸ ਵਾਰ ਪਿੰਡ ਦੇ ਸ਼ਮਸ਼ਾਨਘਾਟ ਨੂੰ ਨਿਸ਼ਾਨਾ ਬਣਾਉਂਦੇ ਹੋਏ ਸ਼ਮਸ਼ਾਨਘਾਟ ਦਾ ਗੇਟ ਚੋਰੀ ਕਰ ਲਿਆ ਗਿਆ। ਲੋਕਾਂ ਦਾ ਕਹਿਣਾ ਹੈ ਕਿ ਪਿੰਡ ‘ਚ ਚੋਰੀ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ। ਇਸ ਤੋਂ ਪਹਿਲਾਂ ਵੀ ਟੈਲੀਫੋਨ ਐਕਸਚੇਂਜ ਤੇ ਐੱਨਆਰਆਈਜ਼ ਦੀਆਂ ਬੰਦ ਪਈਆਂ ਕੋਠੀਆਂ ‘ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ।

ਇਸ ਤੋਂ ਇਲਾਵਾ ਇਕ ਰਾਤ ਚਾਰ ਘਰਾਂ ‘ਚੋਂ ਕੀਮਤੀ ਸਾਮਾਨ ਚੋਰੀ ਕੀਤਾ ਗਿਆ। ਜਗ੍ਹਾ-ਜਗ੍ਹਾ ਕੈਮਰੇ ਲੱਗੇ ਹੋਣ ਦੇ ਬਾਵਜੂਦ ਚੋਰ ਪੁਲਿਸ ਦੇ ਹੱਥ ਨਹੀਂ ਆ ਰਹੇ। ਥਾਣਾ ਮੁਖੀ ਜਸਵੀਰ ਸਿੰਘ ਨਾਲ ਚੋਰੀ ਦੀਆਂ ਘਟਨਾਵਾਂ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।