ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਮੋਹਲੇਧਾਰ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਜਾਰੀ

0
457

ਨਿਊਜ਼ ਡੈਸਕ| ਪਹਿਲੀ ਮਈ ਨੂੰ ਦਿੱਲੀ-ਐਨਸੀਆਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਸਮਾਨ ਵਿਚ ਬੱਦਲਵਾਈ (Weather Update) ਰਹੇਗੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਘੱਟੋ ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਹੋ ਸਕਦਾ ਹੈ। ਦਿੱਲੀ ‘ਚ 30 ਅਪ੍ਰੈਲ ਦੀ ਸ਼ਾਮ ਨੂੰ ਤੇਜ਼ ਹਨੇਰੀ ਅਤੇ ਮੀਂਹ ਪਿਆ। ਜਿਸ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆਈ ਹੈ।

ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਮੋਹਲੇਧਾਰ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਟਵੀਟ ਵਿੱਚ ਵਿਭਾਗ ਨੇ ਦੱਸਿਆ ਹੈ ਕਿ ਉਤਰ-ਪੱਛਮ ਭਾਰਤ ਦੇ ਕਈ ਖਿੱਤਿਆਂ ਵਿਚ ਭਾਰੀ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੌਸਮ ਵਿਭਾਗ ਵੀ 30 ਅਪ੍ਰੈਲ ਤੋਂ ਤਿੰਨ ਮਈ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕਰ ਚੁੱਕਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਸਮ ਦੀ ਖਰਾਬੀ ਪਿੱਛੇ ਪੱਛਮੀ ਗੜਬੜੀ ਨੂੰ ਮੁੱਖ ਕਾਰਨ ਸਮਝਿਆ ਜਾ ਰਿਹਾ ਹੈ।

ਆਈਐਮਡੀ ਦੇ ਅਨੁਸਾਰ, 1 ਮਈ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗਣ, ਮੀਂਹ, ਹਨੇਰੀ (ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। IMD ਨੇ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ, ਮੀਂਹ ਅਤੇ ਗੜੇਮਾਰੀ ਕਾਰਨ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ।