ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
2405

ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰਾ ਦੇ ਰਹਿਣ ਵਾਲ਼ੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਕੁਲਵਿੰਦਰ ਸਿੰਘ ਅਮਰੀਕਾ ਵਿਚ ਪੱਕਾ ਸੀ ਅਤੇ 13 ਸਾਲ ਬਾਅਦ ਪਿੰਡ ਪਰਤਿਆ ਸੀ ਤੇ 2 ਮਹੀਨੇ ਪਿੰਡ ਰਹਿਣ ਤੋਂ ਬਾਅਦ ਅਮਰੀਕਾ ਚਲਾ ਗਿਆ ਸੀ, ਜਿਸ ਦੀ ਕੱਲ੍ਹ ਅਚਾਨਕ ਮੌਤ ਹੋ ਗਈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦੇ ਜੱਦੀ ਪਿੰਡ ਵਿਖੇ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। 

कुलविंदर की मौत के बाद घर में जमा महिलाएं।

ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਕੁਲਵਿੰਦਰ ਅਮਰੀਕਾ ਦਾ ਸਿਟੀਜ਼ਨ ਸੀ ਅਤੇ 2 ਮਹੀਨੇ ਪਿੰਡ ਰਹਿਣ ਤੋਂ ਬਾਅਦ ਉਹ ਫਿਰ ਤੋਂ ਅਮਰੀਕਾ ਚਲਾ ਗਿਆ ਸੀ ਅਤੇ ਉਥੇ ਬਹੁਤ ਵਧੀਆ ਕੰਮ ਕਰ ਰਿਹਾ ਸੀ ਅਤੇ ਰੋਜ਼ਾਨਾ ਫੋਨ ਵੀ ਕਰਦਾ ਸੀ ਪਰ ਕੱਲ ਉਨ੍ਹਾਂ ਨੂੰ ਫੋਨ ਆਇਆ ਕਿ ਉਸਦੀ ਮੌਤ ਹੋ ਚੁੱਕੀ ਹੈ ਪਰ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ।