ਅੱਤਵਾਦੀ ਹਮਲੇ ਦੇ ਇਨਪੁਟ ਮਿਲਣ ਤੋਂ ਬਾਅਦ ਪਠਾਨਕੋਟ ਤੇ ਜੰਮੂ-ਕਸ਼ਮੀਰ ‘ਚ ਰੈੱਡ ਅਲਰਟ ਜਾਰੀ

0
2442

ਪਠਾਨਕੋਟ | ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਪਿਚਨਾਡ ਮਾਛਿਲ ਇਲਾਕੇ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ ਕਸ਼ਮੀਰ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਤੇ 2-3 ਸ਼ੱਕੀਆਂ ਨੂੰ ਦੇਖੇ ਜਾਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪਠਾਨਕੋਟ ਤੋਂ ਜੰਮੂ ਤਕ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਪਠਾਨਕੋਟ ਦੇ ਛਾਉਣੀ ਇਲਾਕੇ ਵਿਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਸ਼ੱਕੀ ਬੰਦਿਆਂ ਦੀ ਭਾਲ ਜਾਰੀ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਆਰਮੀ ਪਬਲਿਕ ਸਕੂਲ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ, ਉੱਥੇ ਹੀ ਸਾਰੀਆਂ ਮਹੱਤਵਪੂਰਨ ਇਮਾਰਤਾਂ ਅਤੇ ਸੰਸਥਾਵਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸੁਰੱਖਿਆ ਗਰਿੱਡ ਨੂੰ ਮਜ਼ਬੂਤ ​​ਕਰਦੇ ਹੋਏ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।