ਮੁਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੁਰਾਲੀ ਦੇ ਪਿੰਡ ਨੰਗਲ ਸਿੰਗਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਵਿਅਕਤੀ ਨੇ ਆਪਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਕੁਲਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਲਈ ਕੋਲਡ ਡਰਿੰਕ ਵਿਚ ਜ਼ਹਿਰ ਮਿਲਾ ਕੇ ਦਿੱਤਾ।
ਦੂਜੇ ਪਾਸੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਸਾਰੇ ਪੀੜਤਾਂ ਨੂੰ ਕੁਰਾਲੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ’ਤੇ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਜਿਥੇ ਇਲਾਜ ਦੌਰਾਨ 12 ਸਾਲ ਦੀ ਲੜਕੀ ਦੀ ਮੌਤ ਹੋ ਗਈ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।