ਜੰਮੂ-ਕਸ਼ਮੀਰ | ਪੁਲਵਾਮਾ ‘ਚ ਅੱਜ ਐਤਵਾਰ ਨੂੰ 5 ਤੋਂ 6 ਕਿਲੋ IED ਬਰਾਮਦ ਕੀਤਾ ਗਿਆ ਹੈ। ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦਾ ਇਕ ਸਾਥੀ ਇਸ਼ਫਾਕ ਅਹਿਮਦ ਵਾਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਖੁਲਾਸੇ ‘ਤੇ ਹੀ ਇਹ IED ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਸ IED ਦੀ ਬਰਾਮਦਗੀ ਦੀ ਜਾਣਕਾਰੀ ਦਿੱਤੀ ਹੈ।
ਰਾਜੌਰੀ ਦੇ ਕੰਢੀ ਜੰਗਲੀ ਖੇਤਰ ਵਿੱਚ ਅੱਤਵਾਦੀ ਹਮਲੇ ਦੇ ਕੁਝ ਦਿਨ ਬਾਅਦ IED ਦੀ ਇਸ ਵੱਡੀ ਖੇਪ ਦੀ ਬਰਾਮਦਗੀ ਕੀਤੀ ਗਈ ਸੀ। ਰਾਜੌਰੀ ਅੱਤਵਾਦੀ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਅੱਤਵਾਦੀ ਹਮਲੇ ਤੋਂ ਬਾਅਦ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਰਾਜੌਰੀ ਵਿੱਚ 25 ਇਨਫੈਂਟਰੀ ਡਵੀਜ਼ਨ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ। ਆਰਮੀ ਚੀਫ ਜਨਰਲ ਮਨੋਜ ਪਾਂਡੇ ਅਤੇ ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਵੀ ਰਾਜਨਾਥ ਸਿੰਘ ਦੇ ਨਾਲ ਸਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਦੌਰਾਨ ਭਾਰਤੀ ਫੌਜ ਦੀਆਂ ਤਿਆਰੀਆਂ ਅਤੇ ਕੰਟਰੋਲ ਰੇਖਾ ‘ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸ਼ਹੀਦ ਸੈਨਿਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਹਾਲਾਤ ਵਿੱਚ ਕੰਮ ਕਰਦੇ ਹੋਏ ਜਵਾਨਾਂ ਦੀ ਬਹਾਦਰੀ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ।