ਕੋਟਕਪੂਰਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੋਟਕਪੂਰਾ ‘ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ। ਸਥਾਨਕ ਦੇਵੀ ਵਾਲਾ ਰੋਡ ’ਤੇ 1 ਟਰਾਲੇ ਨੇ ਮੋਟਰਸਾਈਕਲ ‘ਤੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ। ਮ੍ਰਿਤਕਾਂ ਦੀ ਪਛਾਣ ਅਜੇ ਕੁਮਾਰ ਪੁੱਤਰ ਭੁਪਿੰਦਰ ਸਿੰਘ ਅਤੇ ਗੋਰਾ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਦੇਵੀ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੋਟਕਪੂਰਾ ਆ ਰਹੇ ਸਨ ਕਿ ਇਸ ਦੌਰਾਨ ਰਾਤ ਜਦੋਂ ਉਹ ਨੈਸ਼ਨਲ ਹਾਈਵੇ ਤੋਂ ਥੋੜ੍ਹਾ ਪਿੱਛੇ ਹੀ ਸਨ ਤਾਂ ਦੇਵੀ ਵਾਲਾ ਸੜਕ ’ਤੇ ਇਕ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਉਨ੍ਹਾਂ ਦੀ ਮੌਤ ਹੋ ਗਈ।
ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਜੈਜੀਤ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਵਾਸੀ ਦੇਵੀਵਾਲਾ ਦੇ ਬਿਆਨਾਂ ’ਤੇ ਟਰਾਲੇ ਦੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।