ਨਵੀਂ ਦਿੱਲੀ| ਪ੍ਰਵੀਨ ਸੂਦ ਨੂੰ ਆਉਣ ਵਾਲੇ ਦੋ ਸਾਲਾਂ ਲਈ ਸੀਬੀਆਈ ਦਾ ਡਾਇਰੈਕਟਰ ਬਣਾਇਆ ਗਿਆ ਹੈ। ਉਹ ਕਰਨਾਟਕਾ ਦੇ ਮੌਜੂਦਾ ਡੀਜੀਪੀ ਹਨ। ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ 2 ਸਾਲ ਸੇਵਾ ਕਰਨਗੇ।
ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਇਸ ਸਮੇਂ ਕਰਨਾਟਕ ਦੇ ਡੀਜੀਪੀ ਵਜੋਂ ਸੇਵਾ ਨਿਭਾਅ ਰਹੇ ਹਨ। ਇਹ ਜਾਣਕਾਰੀ ਸੀ.ਬੀ.ਆਈ. ਅਧਿਕਾਰੀਆਂ ਨੇ ਐਤਵਾਰ ਨੂੰ ਇਕ ਸਰਕਾਰੀ ਹੁਕਮ ਵਿਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਦ ਕਰਨਾਟਕ ਕੇਡਰ ਦੇ 1986 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹਨ। ਸੀਬੀਆਈ ਡਾਇਰੈਕਟਰ ਸੁਬੋਧ ਕੁਮਾਰ ਜੈਸਵਾਲ ਦਾ ਦੋ ਸਾਲ ਦਾ ਨਿਸ਼ਚਿਤ ਕਾਰਜਕਾਲ 25 ਮਈ ਨੂੰ ਖਤਮ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸੂਦ ਨੂੰ ਦੋ ਸਾਲਾਂ ਲਈ ਸੀਬੀਆਈ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪ੍ਰਸੋਨਲ ਅਤੇ ਸਿਖਲਾਈ ਵਿਭਾਗ ਨੇ ਇੱਕ ਹੁਕਮ ਵਿੱਚ ਕਿਹਾ ਕਿ ਸੁਬੋਧ ਕੁਮਾਰ ਜੈਸਵਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਦੋ ਸਾਲਾਂ ਲਈ ਪ੍ਰਵੀਨ ਸੂਦ ਦੀ ਸੀਬੀਆਈ ਡਾਇਰੈਕਟਰ ਵਜੋਂ ਨਿਯੁਕਤੀ ਲਈ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਜਾਣੂ ਕਰਵਾਇਆ ਜਾਂਦਾ ਹੈ।