ਮੋਗਾ/ਕੋਟ ਈਸੇ ਖਾਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮੋਗਾ ਦੇ ਨੇੜਲੇ ਨਸ਼ਾ-ਛੁਡਾਊ ਕੇਂਦਰ ਜਨੇਰ ‘ਚ ਇਕ ਨਸ਼ੇੜੀ ਵੱਲੋਂ ਜਾਨ ਦੇ ਦਿੱਤੀ ਗਈ। ਨੌਜਵਾਨ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਰਾਧੇ ਸ਼ਾਮ ਵਾਸੀ ਜਗਰਾਓਂ ਵਜੋਂ ਹੋਈ ਹੈ।
ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਲਈ ਹੈ। ਖਬਰ ਸੁਣਨ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਨੌਜਵਾਨ ਲੰਬੇ ਸਮੇਂ ਤੋਂ ਨਸ਼ਾ ਕਰ ਰਿਹਾ ਸੀ, ਜਿਸ ਨੂੰ ਨਸ਼ਾ-ਛੁਡਾਊ ਕੇਂਦਰ ਰੱਖਿਆ ਹੋਇਆ ਸੀ।