ਬਰਨਾਲਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਬਰਨਾਲਾ ਵਿਚ ਪ੍ਰੇਮ-ਸਬੰਧਾਂ ਦੇ ਚੱਲਦੇ ਲੜਕਾ-ਲੜਕੀ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।
ਦੱਸ ਦਈਏ ਕਿ ਬੀਤੀ ਰਾਤ ਜ਼ਿਲੇ ਦੇ ਪਿੰਡ ਠੀਕਰੀਵਾਲਾ ‘ਚ ਦੋਹਰੇ ਕਤਲ ਦੇ ਮਾਮਲੇ ‘ਚ 2 ਖਿਲਾਫ਼ ਬਰਨਾਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਘਟਨਾ ‘ਚ ਇਕ ਵਿਅਕਤੀ ਜਿਸ ਦੀ ਲਾਸ਼ ਪਿੰਡ ਦੇ ਇੱਕ ਘਰ ਦੇ ਬਾਹਰ ਇੱਕ ਨਾਲੇ ‘ਚ ਪਈ ਮਿਲੀ ਸੀ, ਜਿਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਉਸ ਘਰ ਦੇ ਅੰਦਰ ਇਕ ਲੜਕੀ ਦੀ ਲਾਸ਼ ਮਿਲੀ ਸੀ।
ਘਟਨਾ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਇਹ ਪ੍ਰੇਮ ਸਬੰਧਾਂ ਦਾ ਮਾਮਲਾ ਜਾਪਦਾ ਹੈ, ਜਿਸ ਵਿੱਚ ਪਿੰਡ ਠੀਕਰੀਵਾਲਾ ‘ਚ ਇਕ ਘਰ ਦੇ ਬਾਹਰ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇੱਕ ਔਰਤ ਦੀ ਲਾਸ਼ ਵੀ ਬਰਾਮਦ ਹੋਈ ਹੈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।