ਤਰਨਤਾਰਨ ‘ਚ ਅਣਖ ਖਾਤਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਭੈਣ ਨੂੰ ਭਜਾਉਣ ਦੀ ਰੰਜਿਸ਼ ‘ਚ ਮਾਰਿਆ

0
3362

ਪੱਟੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿਚ ਪੁਰਾਣੀ ਦੁਸ਼ਮਣੀ ਕਾਰਨ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅਣਖ ਖਾਤਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।

ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਮ੍ਰਿਤਕ ਬੁੱਧਵਾਰ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ।

Jaggi Vasudev | Can you predict death? - Telegraph India

ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਗਰੂਪ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸੀ। ਜਗਰੂਪ ਅਤੇ ਲੜਕੀ ਕੁਝ ਮਹੀਨੇ ਪਹਿਲਾਂ ਘਰੋਂ ਫਰਾਰ ਹੋ ਗਏ ਸਨ। ਬਾਅਦ ਵਿਚ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਫੜ ਲਿਆ। ਇਸ ਤੋਂ ਬਾਅਦ ਪਿੰਡ ਵਿਚ ਪੰਚਾਇਤ ਕੀਤੀ ਗਈ। ਪੰਚਾਇਤ ਨੇ ਲੜਕੀ ਨੂੰ ਉਸ ਦੇ ਘਰ ਭੇਜ ਦਿੱਤਾ ਅਤੇ ਦੋਵਾਂ ਧਿਰਾਂ ਵਿਚ ਸਮਝੌਤਾ ਕਰਵਾ ਦਿੱਤਾ।

ਜਗਰੂਪ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਜਗਦੀਪ ਦੇ ਮਨ ਵਿਚ ਆਪਣੀ ਭੈਣ ਨੂੰ ਵਰਗਲਾ ਕੇ ਲਿਜਾਣ ਦੀ ਰੰਜਿਸ਼ ਸੀ। ਦੋਵਾਂ ਧਿਰਾਂ ਵਿਚ ਸਮਝੌਤਾ ਹੋਣ ਦੇ ਬਾਵਜੂਦ ਅੱਜ ਜਗਦੀਪ ਨੇ ਜਗਰੂਪ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਤਰਨਤਾਰਨ ਪੁਲਿਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਤਲ ਹੋਏ ਮ੍ਰਿਤਕ ਨੌਜਵਾਨ ਜਗਰੂਪ ਸਿੰਘ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਜਗਦੀਪ ਸਿੰਘ, ਜਿਸ ਦੀ ਭੈਣ ਜਗਰੂਪ ਸਿੰਘ ਨਾਲ ਕੁਝ ਮਹੀਨੇ ਪਹਿਲਾਂ ਚਲੀ ਗਈ ਸੀ, ਨੂੰ ਪੰਚਾਇਤ ‘ਚ ਰਾਜ਼ੀਨਾਮਾ ਕਰਕੇ ਉਸ ਦੇ ਘਰ ਵਾਪਸ ਭੇਜ ਦਿੱਤਾ ਸੀ ਪਰ ਇਸਦੇ ਬਾਵਜੂਦ ਉਨ੍ਹਾਂ ਰੰਜਿਸ਼ ਨਹੀਂ ਛੱਡੀ।