ਕਪੂਰਥਲਾ/ਫੱਤੂਢੀਂਗਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਕੋਤਵਾਲੀ ਪੁਲਿਸ ਨੇ ਬਜ਼ੁਰਗ ਔਰਤ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਥਾਣਾ ਕੋਤਵਾਲੀ ਦੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨਾਲ ਮੁਲਜ਼ਮ ਵਾਸੀ ਭਵਾਨੀਪੁਰ ਵੱਲੋਂ ਜਬਰ-ਜ਼ਨਾਹ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।