Wrestlers harrasment case : ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰਨ ਲਈ ਸਾਡੇ ਕੋਲ ਕੋਈ ਪੁਖਤਾ ਸਬੂਤ ਨਹੀਂ : ਦਿੱਲੀ ਪੁਲਿਸ

0
763

ਦਿੱਲੀ| ਬਹੁਚਰਚਿਤ ਮਹਿਲਾ ਭਲਵਾਨਾਂ ਨਾਲ ਯੌਨ ਸ਼ੋਸ਼ਣ ਮਾਮਲੇ ਨਾਲ ਸਬੰਧਤ ਇਕ ਅਹਿਮ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ ਇਕ ਬਹੁਤ ਹੀ ਹੈਰਾਨ ਕਰਦਾ ਬਿਆਨ ਦਿੱਤਾ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੁਸ਼ਣ ਨੂੰ ਗ੍ਰਿਫਤਾਰ ਕਰਨ ਲਈ ਸਾਡੇ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ।

ਦਿੱਲੀ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਉਹ ਅਗਲੀ ਰਿਪੋਰਟ 15 ਦਿਨਾਂ ਦੇ ਅੰਦਰ-ਅੰਦਰ ਹਾਈਕੋਰਟ ਵਿਚ ਪੇਸ਼ ਕਰਨਗੇ।

ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਸਦੀ ਜਾਂਚ ਵਿਚ ਇਹ ਕਿਤੇ ਵੀ ਨਹੀਂ ਪਾਇਆ ਗਿਆ ਕਿ ਮਹਿਲਾ ਯੌਨ ਸ਼ੋਸ਼ਣ ਮਾਮਲੇ ਵਿਚ WFI ਪ੍ਰਧਾਨ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਭੂਮਿਕਾ ਹੈ। ਦਿੱਲੀ ਪੁਲਿਸ ਹੁਣ 15 ਦਿਨਾਂ ਵਿਚ ਆਪਣੀ ਇਕ ਰਿਪੋਰਟ ਅਦਾਲਤ ਵਿਚ ਪੇਸ਼ ਕਰੇਗੀ, ਜੋ ਇਕ ਤਰ੍ਹਾਂ ਨਾਲ ਫਾਈਨਲ ਚਾਰਜਸ਼ੀਟ ਹੋਵੇਗੀ।

ਜ਼ਿਕਰਯੋਗ ਹੈ ਕਿ ਮਹਿਲਾ ਯੌਨ ਸ਼ੋਸ਼ਣ ਨੂੰ ਲੈ ਕੇ ਕੌਮਾਂਤਰੀ ਪਹਿਲਵਾਨ ਪਿਛਲੀ 23 ਅਪ੍ਰੈਲ ਤੋਂ ਜੰਤਰ ਮੰਤਰ ਉਤੇ ਧਰਨਾ ਲਗਾ ਕੇ ਬੈਠੇ ਹਨ। ਲੰਘੇ ਦਿਨ ਨਵੀਂ ਦਿੱਲੀ ਵਿਖੇ ਨਵੀਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਵੱਲ ਜਾ ਰਹੇ ਭਲਵਾਨਾਂ ਦੀਆਂ ਦਿੱਲੀ ਪੁਲਿਸ ਨਾਲ ਜ਼ੋਰਦਾਰ ਝੜਪਾਂ ਹੋਈਆਂ ਸਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਜੰਤਰ-ਮੰਤਰ ਉਤੇ ਲੱਗੇ ਪਹਿਲਵਾਨਾਂ ਦੇ ਟੈਂਟਾਂ ਨੂੰ ਉਖਾੜ ਦਿੱਤਾ ਸੀ।