ਫਿਰੋਜ਼ਪੁਰ : ਦਰਬਾਰ ਸਾਹਿਬ ਪਰਿਵਾਰ ਸਮੇਤ ਮੱਥਾ ਟੇਕਣ ਜਾ ਰਹੀ ਗਰਭਵਤੀ ਔਰਤ ਨਾਲ ਵਾਪਰਿਆ ਹਾਦਸਾ, ਕੁੱਖ ‘ਚ ਪਲਦੇ ਬੱਚੇ ਸਮੇਤ ਹੋਈ ਮੌਤ

0
3069

ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ‘ਚ ਬੱਸ ਡਰਾਈਵਰ ਵੱਲੋਂ ਅਚਾਨਕ ਬ੍ਰੇਕ ਲਗਾਉਣ ਨਾਲ 6 ਮਹੀਨਿਆਂ ਦੀ ਗਰਭਵਤੀ ਔਰਤ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਜਿਥੇ ਔਰਤ ਦੀ ਮੌਤ ਹੋ ਗਈ। ਔਰਤ ਦੀ ਮੌਤ ਕਾਰਨ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ। ਨੂੰਹ ਦੇ ਗਰਭਵਤੀ ਹੋਣ ‘ਤੇ ਪੂਰਾ ਪਰਿਵਾਰ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ।

Jaggi Vasudev | Can you predict death? - Telegraph India

ਮ੍ਰਿਤਕਾ ਸਿਮਰਨਜੀਤ ਕੌਰ ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਦੇ ਸਹੁਰੇ ਸਾਧੂ ਸਿੰਘ ਨੇ ਥਾਣਾ ਕੁਲਗੜ੍ਹੀ ਵਿਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ਉਹ 28 ਮਈ ਦੀ ਸਵੇਰ ਨੂੰ ਪਰਿਵਾਰ ਸਮੇਤ ਅੰਮ੍ਰਿਤਸਰ ਮੱਥਾ ਟੇਕਣ ਲਈ ਘਰੋਂ ਨਿਕਲੇ ਸਨ। ਉਹ ਬੱਸ ਵਿਚ ਬੈਠ ਕੇ ਅੰਮ੍ਰਿਤਸਰ ਜਾ ਰਹੇ ਸੀ। ਬੱਸ ਡੇਢ ਵਜੇ ਕੁਲਗੜ੍ਹੀ ਨੇੜੇ ਪੁੱਜੀ। ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ।

ਇਸ ਦੌਰਾਨ ਬੱਸ ਦੇ ਅੱਗੇ ਇਕ ਟਰੈਕਟਰ-ਟਰਾਲੀ ਆ ਗਈ ਅਤੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਬੱਸ ਅੰਦਰ ਬੈਠੀ ਉਸ ਦੀ 6 ਮਹੀਨਿਆਂ ਦੀ ਗਰਭਵਤੀ ਨੂੰਹ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਹ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਲੈ ਗਏ। ਜਿਥੇ ਇਲਾਜ ਦੌਰਾਨ ਨੂੰਹ ਦੀ ਮੌਤ ਹੋ ਗਈ। ਥਾਣਾ ਕੁਲਗੜ੍ਹੀ ਦੇ ਏਐਸਆਈ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ’ਤੇ ਬੱਸ ਚਾਲਕ ਬਲਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।