ਸਾਬਕਾ CM ਬੇਅੰਤ ਸਿੰਘ ਦੇ ਕਤਲ ਕੇਸ ‘ਚ ਨਜ਼ਰਬੰਦ ਬੰਦੀ ਸਿੱਖ ਗੁਰਮੀਤ ਸਿੰਘ ਜ਼ਮਾਨਤ ‘ਤੇ ਰਿਹਾਅ

0
233

ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੰਦੀ ਸਿੱਖ ਗੁਰਮੀਤ ਸਿੰਘ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੀ ਰਿਹਾਈ ਦੇ ਹੁਕਮ ਨਾਲ ਸਿੱਖ ਜਗਤ ਵਿਚ ਖੁਸ਼ੀ ਦੀ ਲਹਿਰ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਵਿਚ ਚੰਡੀਗੜ੍ਹ ਦੇ ਸੈਕਟਰੀਏਟ ਵਿਚ ਹੋਏ ਬੰਬ ਧਮਾਕੇ ਵਿਚ ਮੌਤ ਹੋ ਗਈ ਸੀ। ਇਸ ਮਾਮਲੇੇ ਵਿਚ ਬਹੁਤ ਸਾਰੇ ਬੰਦੀ ਸਿੱਖ ਅਜੇ ਵੀ ਜੇਲ੍ਹਾਂ ਵਿਚ ਬੰਦ ਹਨ। ਜਿਨ੍ਹਾਂ ਵਿਚੋਂ ਇਕ ਭਾਈ ਗੁਰਮੀਤ ਸਿੰਘ ਵੀ ਸਨ, ਜਿਨ੍ਹਾਂ ਨੂੰ ਅੱਜ ਅਦਾਲਤ ਨੇ ਜ਼ਮਾਨਤ ਉਤੇ ਰਿਹਾ ਕਰ ਦਿੱਤਾ ਹੈ।