ਮੋਗਾ | ਸ਼ਹਿਰ ‘ਚ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਹਨ, ਜਿਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੂੰ ਘਟਨਾ ਦਾ ਪਤਾ ਲੱਗਦੇ ਹੀ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਦੱਸ ਦਈਏ ਕਿ ਬਲੂ ਸਟਾਰ ਬਰਸੀ ਨੂੰ ਲੈ ਕੇ ਵੀ ਪੁਲਿਸ ਹਾਈ ਐਲਰਟ ਉਤੇ ਹੈ।
ਬੱਸ ਸਟੈਂਡ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਰਾਤ ਕਰੀਬ 1.33 ਵਜੇ 2 ਵਿਅਕਤੀ ਆਉਂਦੇ ਦਿਖਾਈ ਦੇ ਰਹੇ ਹਨ। ਦੋਵੇਂ 1.43 ਮਿੰਟ ‘ਤੇ ਵਾਪਸ ਚਲੇ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਮੋਗਾ ਦੇ ਬੱਸ ਸਟੈਂਡ ਅੰਦਰ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।