ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਕੇਸ ‘ਚ ਲੋੜੀਂਦਾ ਗੈਂਗਸਟਰ ਪੁਲਿਸ ਅੜਿੱਕੇ, ਗੋਲਡੀ ਬਰਾੜ ਦੇ ਕਹਿਣ ‘ਤੇ ਸ਼ੂਟਰਾਂ ਨੂੰ ਦਿੱਤੇ ਸਨ ਹਥਿਆਰ

0
290

ਫਰੀਦਕੋਟ| ਪੰਜਾਬ ਪੁਲਿਸ ਦੀ ਏਜੀਟੀਐਫ ਨੇ ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ, ਜੋ ਕਿ ਕਤਲ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਹੈ ਅਤੇ ਗੋਲਡੀ ਦੇ ਇਸ਼ਾਰੇ ‘ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ ‘ਚ ਛੇ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ। ਇਹ ਮੁਲਜ਼ਮ ਫਰੀਦਕੋਟ ਦੇ ਪਿੰਡ ਢੈਪਈ ਦਾ ਵਸਨੀਕ ਹੈ ਅਤੇ ਉਸ ਦਾ ਜੁੜਵਾਂ ਭਰਾ ਮਨਪ੍ਰੀਤ ਸਿੰਘ ਮੂਸੇਵਾਲਾ ਕਤਲ ਕੇਸ ਵਿੱਚ ਫੜਿਆ ਗਿਆ ਸੀ। ਫਿਲਹਾਲ ਉਹ ਜੇਲ੍ਹ ਵਿੱਚ ਬੰਦ ਹੈ।