ਪ੍ਰਧਾਨ ਮੰਤਰੀ ਬਾਜੇਕੇ ਸਮੇਤ ਅੰਮ੍ਰਿਤਪਾਲ ਸਿੰਘ ਦੇ ਤਿੰਨ ਹੋਰ ਸਾਥੀਆਂ ਨੇ NSA ਖਿਲਾਫ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

0
192

ਚੰਡੀਗੜ੍ਹ| ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਅੰਮ੍ਰਿਤਪਾਲ ਸਿੰਘ  ਦੇ ਤਿੰਨ ਹੋਰ ਸਾਥੀਆਂ ਨੇ ਐਨਐਸਏ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਹੈ। ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਜੋ ਕਿ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ, ਵੱਲੋਂ ਦਪੋਦੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਐਨਐਸਏ ਤਹਿਤ ਆਪਣੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ

ਅੰਮ੍ਰਿਤਪਾਲ ਸਣੇ ਕਈ ਹੋਰ ਬੰਦਿਆਂ ਉਤੇ ਐਨਐਸਏ ਲੱਗਾ ਹੈ, ਜਿਸਦੇ ਖਿਲਾਫ ਹੁਣ ਮੰਤਰੀ ਬਾਜੇਕੇ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਜਦੋਂ ਅੰਮ੍ਰਿਤਪਾਲ ਸੋਸ਼ਲ ਮੀਡੀਆ ਉਤੇ ਛਾਇਆ ਹੋਇਆ ਸੀ ਤਾਂ ਉਸੇ ਵੇਲੇ ਮੰਤਰੀ ਬਾਜੇਕੇ ਵੀ ਲਗਾਤਾਰ ਸੋਸ਼ਲ ਮੀਡੀਆ ਉਤੇ ਗਰਮਖਿਆਲੀ ਬਿਆਨ ਦੇ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਉਤੇ ਐਨਐਸਏ ਲਾ ਕੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਸੀ।