ਮਹਾਤੂਫਾਨ ਬਿਪਰਜੋਏ ਗੁਜਰਾਤ ਦੇ ਤੱਟ ਨਾਲ ਟਕਰਾਉਣ ਹੀ ਵਾਲਾ, ਹੋਰ ਵਿਗੜੇਗਾ ਪੰਜਾਬ ਦਾ ਮੌਸਮ

0
110

ਜਲੰਧਰ| ਚੱਕਰਵਾਤੀ ਤੂਫਾਨ ਬਿਪਰਜੋਏ ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ। ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਪਰ ਅੱਜ ਤੋਂ ਇਸਦਾ ਅਸਰ ਹੋਰ ਦਿਖਾਏ ਦੇਵੇਗਾ। ਚੱਕਰਵਾਤੀ ਤੂਫ਼ਾਨ ਬਿਪਰਜੋਏ ਅਤੇ ਵੈਸਟਰਨ ਡਿਸਟਰਬੈਂਸ ਦਰਮਿਆਨ ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅਚਾਨਕ ਬੱਦਲਵਾਈ ਹੋਵੇਗੀ, ਮੀਂਹ ਪਵੇਗਾ ਅਤੇ ਅਗਲੇ ਪਲ ਧੁੱਪ ਨਿਕਲ ਆਏਗੀ। ਜਿਸ ਕਾਰਨ ਨਮੀ ਵਧੇਗੀ।

ਮੌਸਮ ਵਿਭਾਗ ਅਨੁਸਾਰ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੀਤੇ ਦਿਨ ਮੀਂਹ ਪਿਆ। ਅੰਮ੍ਰਿਤਸਰ ‘ਚ 26 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਲੁਧਿਆਣਾ ‘ਚ ਦਰੱਖਤ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ 129.5 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਨੇ 30 ਜੂਨ, 1970 ਨੂੰ 92.6 ਐਮਐਮ ਮੀਂਹ ਦਾ ਰਿਕਾਰਡ ਵੀ ਤੋੜ ਦਿੱਤਾ ਹੈ।

ਪੰਜਾਬ ਵਿੱਚ ਮੌਸਮ ਵਿਭਾਗ ਨੇ 18 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਰਅਸਲ, ਇੱਕ ਪਾਸੇ ਬਿਪਰਜੋਏ ਚੱਕਰਵਾਤ ਅਤੇ ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਕਾਰਨ ਦਬਾਅ ਬਣਾਇਆ ਜਾ ਰਿਹਾ ਹੈ। ਜਿਸ ਕਾਰਨ 18 ਜੂਨ ਤੱਕ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਵੀ ਕਮੀ ਆਵੇਗੀ। ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।