ਮੁੜ ਬਦਲੇਗਾ ਮੌਸਮ ! ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

0
113

ਚੰਡੀਗੜ੍ਹ | ਬਿਪਰਜੋਏ ਦੇ ਚੱਲਦਿਆਂ 8 ਦਿਨ ਤੱਕ ਅਟਕਿਆ ਰਿਹਾ ਮਾਨਸੂਨ ਹੁਣ ਤੇਜ਼ੀ ਨਾਲ ਅੱਗੇ ਵਧਣ ਲੱਗਾ ਹੈ, ਜਿਸ ਕਰਕੇ ਚੰਡੀਗੜ੍ਹ ਵਿਚ ਅਗਲੇ 3 ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ ।

ਮੌਸਮ ਵਿਗਿਆਨੀਆਂ ਮੁਤਾਬਕ ਚੰਡੀਗੜ੍ਹ ਵਿਚ 20, 21 ਤੇ 22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ ।