ਲੁਧਿਆਣਾ/ਅੱਪਰਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਜ਼ਦੀਕੀ ਪਿੰਡ ਸਮਰਾੜੀ ਵਿਖੇ ਬਾਬਾ ਨੂਰ ਸ਼ਾਹ ਜੀ ਦੇ ਅਸਥਾਨ ’ਤੇ ਚੱਲ ਰਹੇ ਜੋੜ ਮੇਲੇ ਦੇ ਆਖ਼ਰੀ ਦਿਨ ਰਾਤ ਲਗਭਗ 1.30 ਵਜੇ ਕੁੱਝ ਨੌਜਵਾਨਾਂ ਵਲੋਂ 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗਗਨਦੀਪ ਪੁੱਤਰ ਤਿਲਕ ਰਾਜ (ਸਾਬਕਾ ਪੁਲਿਸ ਅਧਿਕਾਰੀ) ਵਾਸੀ ਪਿੰਡ ਬੰਡਾਲਾ ਮੰਜਕੀ (ਜਲੰਧਰ) ਵਜੋਂ ਹੋਈ ਹੈ।
ਮੁੱਖ ਜਾਂਚ ਅਧਿਕਾਰੀ ਐੱਸ. ਐੱਚ. ਓ. ਫਿਲੌਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਤਲ ਦੀ ਜਾਂਚ ਜਾਰੀ ਹੈ ਪਰ ਜੋ ਹੁਣ ਤੱਕ ਸਾਹਮਣੇ ਆਇਆ ਹੈ, ਉਸ ਅਨੁਸਾਰ ਇਹ ਕਤਲ ਹੈ ਅਤੇ ਇਸ ‘ਚ 8 ਵਿਅਕਤੀਆਂ ਦਾ ਸ਼ਾਮਲ ਹੋਣ ਦਾ ਖ਼ਦਸ਼ਾ ਹੈ। ਇਨ੍ਹਾਂ ‘ਚੋਂ 6 ਲੋਕਾਂ ਦੇ ਨਾਂ ਤਸਦੀਕ ਹੋ ਚੁੱਕੇ ਹਨ ਅਤੇ ਬਾਕੀ 2 ਬਾਰੇ ਜਾਂਚ ਚੱਲ ਰਹੀ ਹੈ।
ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਆਪਣੀ ਭੂਆ ਦੇ ਪਿੰਡ ਸਮਰਾੜੀ ਮੇਲਾ ਦੇਖਣ ਆਇਆ ਸੀ ਪਰ ਕੁਝ ਨੌਜਵਾਨਾਂ ਨੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀ ਜਲਦੀ ਹੀ ਗ੍ਰਿਫ਼ਤਾਰ ਕਰਕੇ ਕਤਲ ਸਬੰਧੀ ਜਾਂਚ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਚੌਕੀ ਅੱਪਰਾ ਦੇ ਇੰਚਾਰਜ ਸੁਖਵਿੰਦਰ ਸਿੰਘ ਮੁਲਤਾਨੀ ਤੇ ਉਨ੍ਹਾਂ ਦੀ ਪੁਲਿਸ ਟੀਮ ਜਾਂਚ ‘ਚ ਜੁਟੀ ਹੋਈ ਹੈ ਅਤੇ ਜਲਦੀ ਹੀ ਸਾਰੇ ਤੱਥ ਸਾਹਮਣੇ ਆ ਜਾਣਗੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)