ਪੁਣੇ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਵੈਟਰਨਰੀ ਡਾਕਟਰ ਨੇ ਮੰਗਲਵਾਰ ਨੂੰ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਪਹਿਲਾਂ ਉਸ ਨੇ ਆਪਣੀ ਪਤਨੀ ਦਾ ਗਲਾ ਘੁੱਟਿਆ, ਫਿਰ ਦੋਵੇਂ ਬੱਚਿਆਂ ਨੂੰ ਘਰ ਦੇ ਨੇੜੇ ਖੂਹ ਵਿਚ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ ਆ ਕੇ ਜਾਨ ਦੇ ਦਿੱਤੀ।
ਪੁਲਿਸ ਨੇ ਮਾਮਲੇ ਸਬੰਧੀ ਇਕ ਚਿੱਠੀ ਪੱਤਰ ਬਰਾਮਦ ਕੀਤਾ ਹੈ। ਇਸ ‘ਚ ਪਤੀ ਨੇ ਲਿਖਿਆ ਹੈ ਕਿ ਉਹ ਆਪਣੀ ਪਤਨੀ ਦੇ ਤਸ਼ੱਦਦ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਣੇ ਦੀ ਦੌਂਡ ਤਹਿਸੀਲ ਦੇ ਵਰਵੰਡ ਇਲਾਕੇ ਦੇ ਰਹਿਣ ਵਾਲੇ ਡਾਕਟਰ ਅਤੁਲ ਦਿਵੇਕਰ (42) ਅਤੇ ਪੱਲਵੀ ਦਿਵੇਕਰ (39) ਦਾ ਪਿਛਲੇ ਕਈ ਦਿਨਾਂ ਤੋਂ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਤੋਂ ਬਾਅਦ ਅਤੁਲ ਨੇ ਗੁੱਸੇ ‘ਚ ਆ ਕੇ ਪਤਨੀ ਦਾ ਕਤਲ ਕਰ ਦਿੱਤਾ।
ਇਸ ਤੋਂ ਬਾਅਦ 6 ਸਾਲ ਦੀ ਧੀ ਵੇਦਾਂਤੀ ਅਤੇ 9 ਸਾਲ ਦੇ ਪੁੱਤਰ ਅਦਵੈਤ ਨੂੰ ਖੂਹ ‘ਚ ਸੁੱਟ ਦਿੱਤਾ। ਖੂਹ ‘ਚ ਬੱਚਿਆਂ ਦੀਆਂ ਲਾਸ਼ਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)