AC ਦਿੰਦਾ ਸੀ ਘੱਟ ਕੂਲਿੰਗ, ਨਵਾਂ ਲਵਾਉਣ ਨੂੰ ਲੈ ਕੇ ਹੋਈ ਲੜਾਈ ‘ਚ ਪੁੱਤ ਨੇ ਪਿਓ ਨੂੰ ਮਾਰੀ ਗੋਲੀ

0
896

ਹੁਸ਼ਿਆਰਪੁਰ | ਇਥੇ ਇਕ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਜਲਾਲਚੱਕ ਵਿਚ ਇਕ ਪੁੱਤ ਨੇ ਆਪਣੇ ਪਿਓ ‘ਤੇ ਗੋਲੀ ਚਲਾ ਦਿੱਤੀ। ਘਰ ਵਿਚ ਏ.ਸੀ. ਬਦਲਾਉਣ ਦੀ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪੁੱਤਰ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ ਤਾਂ ਘਰ ਦੇ ਏ. ਸੀ. ਨੂੰ ਬਦਲਾਉਣ ਨੂੰ ਲੈ ਕੇ ਮੇਰੇ ਅਤੇ ਪੁੱਤਰ ਅਮਰਜੀਤ ਵਿਚ ਮਾਮੂਲੀ ਤਕਰਾਰ ਹੋ ਗਈ, ਜਿਸ ਨਾਲ ਤੈਸ਼ ਵਿਚ ਆ ਕੇ ਅਮਰਜੀਤ ਨੇ ਗੋਲੀ ਚਲਾ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ AC ਘੱਟ ਕੂਲਿੰਗ ਕਰਦਾ ਸੀ, ਨਵਾਂ ਲਵਾਉਣ ਨੂੰ ਲੈ ਕੇ ਹੋਈ ਲੜਾਈ ‘ਚ ਪੁੱਤ ਨੇ ਪਿਓ ਨੂੰ ਮਾਰੀ ਗੋਲੀ ਦਿੱਤੀ।ਅਮਰਜੀਤ ਜੋ ਕਿ ਫ਼ੌਜ ਵਿਚ ਹੈ ਅਤੇ ਸ਼ਰਾਬ ਪੀਣ ਦਾ ਆਦੀ ਹੈ। ਉਸ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਆਪਣੇ ਪਿਤਾ ਵੀਰ ਸਿੰਘ ‘ਤੇ ਗੋਲ਼ੀਆਂ ਚਲਾਈਆਂ। ਜ਼ਖ਼ਮੀ ਹਾਲਤ ਵਿਚ ਵੀਰ ਸਿੰਘ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਰੋਪੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਵੇਖੋ ਵੀਡੀਓ

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)