ਤਰਨਤਾਰਨ | ਇਥੋਂ ਇਕ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਵਈਂਪੁਈ ਦੇ 20 ਸਾਲ ਦੇ ਨੌਜਵਾਨ ਦੀ ਪਿੰਡ ਤੋਂ ਕੁਝ ਦੂਰੀ ਉਤੇ ਖਾਲੀ ਕਮਰੇ ਵਿਚੋਂ ਭੇਤਭਰੀ ਹਾਲਤ ਵਿਚ ਲਾਸ਼ ਬਰਾਮਦ ਹੋਈ। ਪਰਿਵਾਰ ਨੇ ਪੋਤੇ ਦੇ ਕਤਲ ਦਾ ਸ਼ੱਕ ਜਤਾਇਆ। ਖ਼ਬਰ ਨੂੰ ਸੁਣਦੇ ਸਾਰ ਹੀ ਮ੍ਰਿਤਕ ਦੇ ਦਾਦੇ ਲਖਬੀਰ ਸਿੰਘ ਨੇ ਵੀ ਜਾਨ ਦੇ ਦਿੱਤੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ।

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮੂਹ ਪਿੰਡ ਵਾਸੀਆਂ ਸਮੇਤ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦਾਦੇ-ਪੋਤੇ ਦੀਆਂ ਲਾਸ਼ਾਂ ਨੂੰ ਗੋਇੰਦਵਾਲ-ਤਰਨਤਾਰਨ ਸੜਕ ਵਿਚਾਲੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਵਿੰਦਰ ਸਿੰਘ ਅਤੇ ਲਖਬੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਵੱਲੋਂ ਦੋਵਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਵੇਖੋ ਵੀਡੀਓ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ




































