ਪਟਿਆਲਾ : ਵਿਆਹ ਤੋਂ ਆ ਰਹੇ ਪਿਓ- 2 ਪੁੱਤਰਾਂ ਦੀ ਕਾਰ ਨੂੰ ਤੇਜ਼ ਰਫਤਾਰ ਕੈਂਟਰ ਨੇ ਮਾਰੀ ਟੱਕਰ, ਸਾਰਿਆਂ ਦੀ ਮੌਕੇ ‘ਤੇ ਮੌਤ

0
1047

ਬਰੇਲੀ| ਬਰੇਲੀ-ਦਿੱਲੀ ਹਾਈਵੇਅ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਗੰਜ ਵੈਸਟ ਟੋਲ ਪਲਾਜ਼ਾ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ‘ਚ ਸਵਾਰ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਕਾਰ ਵਿੱਚ ਸਵਾਰ ਪਿਓ-ਪੁੱਤ ਪੰਜਾਬ ਦੇ ਪਟਿਆਲਾ ਦੇ ਰਹਿਣ ਵਾਲੇ ਸਨ। ਬਰੇਲੀ ‘ਚ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਆਏ ਸਨ।

ਸੋਮਵਾਰ ਦੇਰ ਰਾਤ ਪਿਓ-ਪੁੱਤ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਵਾਪਸ ਜਾ ਰਹੇ ਸਨ। ਜਿਵੇਂ ਹੀ ਉਹ ਬਰੇਲੀ ਤੋਂ ਰਵਾਨਾ ਹੋਏ, ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਮੰਗਲਵਾਰ ਸਵੇਰੇ ਮ੍ਰਿਤਕ ਦੇ ਰਿਸ਼ਤੇਦਾਰ ਪੋਸਟਮਾਰਟਮ ਹਾਊਸ ਪਹੁੰਚੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ