ਪੰਜਾਬ ‘ਚ ਇਨ੍ਹਾਂ ਥਾਵਾਂ ‘ਤੇ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪੜ੍ਹੋ ਪੂਰੀ ਖਬਰ

0
118

ਚੰਡੀਗੜ੍ਹ | ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਸ਼ੁੱਕਰਵਾਰ ਦੀ ਸ਼ੁਰੂਆਤ ਬਾਰਿਸ਼ ਨਾਲ ਹੋਈ, ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਉਧਰ ਅੱਜ ਦੁਆਬੇ ਵਿਚ ਵੀ ਮਾਨਸੂਨ ਦੀ ਬਰਸਾਤ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਵੀ ਦੁਆਬੇ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਕੱਲ ਤੇ ਪਰਸੋਂ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਜੁਲਾਈ ਦੇ ਪਹਿਲੇ ਹਫ਼ਤੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੰਜਾਬ ਵਿਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਜੁਲਾਈ ਦੇ ਦੂਜੇ ਹਫ਼ਤੇ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਜੁਲਾਈ ਦੇ ਦੂਜੇ ਹਫ਼ਤੇ ਮਾਲਵੇ ਵਿਚ ਔਸਤਨ 10 ਤੋਂ 30 MM ਦੇ ਵਿਚਾਲੇ ਮੀਂਹ ਦਰਜ ਕੀਤਾ ਜਾ ਰਿਹਾ ਹੈ, ਜਦੋਂਕਿ ਦੋਆਬਾ ਅਤੇ ਮਾਲਵੇ ਵਿਚ ਇਹ 30MM ਤੋਂ ਬਹੁਤ ਘੱਟ ਹੋਵੇਗਾ। ਯਾਨੀ ਪੰਜਾਬ ਵਿਚ ਮਾਨਸੂਨ ਜੁਲਾਈ ਦੇ ਅੱਧ ਤੱਕ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਨੇ ਫਿਲੌਰ, ਨਕੋਦਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਭੁਲੱਥ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਥੇ ਮੀਂਹ ਦੇ ਨਾਲ ਹੀ 30 ਕਿ.ਮੀ. ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ, ਇਸ ਦੇ ਨਾਲ ਹੀ ਮਾਝੇ ਵਿਚ ਸ਼ਾਮ ਤੱਕ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ 24 ਘੰਟਿਆਂ ਵਿਚ ਪਟਿਆਲਾ ਵਿਚ 31MM, ਲੁਧਿਆਣਾ ਵਿਚ 9.4MM, ਫਤਿਹਗੜ੍ਹ ਸਾਹਿਬ ਵਿਚ 7MM ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਸਵੇਰ ਵੇਲੇ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਿਚ ਔਸਤਨ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ