ਲੁਧਿਆਣਾ | ਖੰਨਾ ਪੁਲਿਸ ਨੇ ਮਾਛੀਵਾੜਾ ਸਾਹਿਬ ‘ਚ 8 ਵਿਦਿਆਰਥੀਆਂ ਨੂੰ 35 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਗ੍ਰਿਫਤਾਰ ਕਰ ਲਿਆ ਹੈ। ਏਜੰਟ ਹਰਪ੍ਰੀਤ ਸਿੰਘ ਚੋਪੜਾ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ, ਪਿਛਲੇ 4 ਸਾਲਾਂ ਤੋਂ ਭਗੌੜਾ ਸੀ। ਉਸ ਦੇ ਪਿਤਾ ਪੰਜਾਬ ਪੁਲਿਸ ਤੋਂ ਸੇਵਾਮੁਕਤ ਇੰਸਪੈਕਟਰ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਹਰਪ੍ਰੀਤ ਨੇ 6 ਮਹੀਨਿਆਂ ਵਿਚ ਸਾਰੇ 8 ਵਿਦਿਆਰਥੀਆਂ ਦੇ ਵੀਜ਼ੇ ਲਗਵਾਉਣ ਦਾ ਦਾਅਵਾ ਕੀਤਾ ਸੀ ਪਰ ਉਸ ਨੇ ਵਿਦਿਆਰਥੀਆਂ ਨੂੰ ਜਾਅਲੀ ਵੀਜ਼ੇ ਅਤੇ ਟਿਕਟਾਂ ਦਿੱਤੀਆਂ। ਬਾਅਦ ਵਿਚ ਪਤਾ ਲੱਗਾ ਕਿ 2 ਚੈੱਕ ਦਿੱਤੇ ਗਏ ਸਨ, ਜੋ ਬਾਊਂਸ ਹੋ ਗਏ ਸਨ। ਪੁਲਿਸ ਨੇ ਹਰਪ੍ਰੀਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ ਤੇ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ।
ਪ੍ਰੋਬੇਸ਼ਨਰੀ ਡੀਐਸਪੀ ਮਨਦੀਪ ਕੌਰ ਨੇ ਦੱਸਿਆ ਕਿ ਸਾਲ 2019 ਵਿਚ ਰੀਨਾ ਵਰਮਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਵਿਦਿਆਰਥੀਆਂ ਨੂੰ ਆਈਲੈਟਸ ਦੀ ਟਰੇਨਿੰਗ ਦਿੰਦੀ ਸੀ। ਉਸ ਦਾ ਸੰਪਰਕ ਹਰਪ੍ਰੀਤ ਸਿੰਘ ਨਾਲ ਹੋਇਆ, ਜੋ ਕਿ ਲੁਧਿਆਣਾ ਵਿਚ ਸਟੱਡੀ ਵੀਜ਼ਾ, ਵਰਕ ਪਰਮਿਟ ਅਤੇ ਟੂਰਿਸਟ ਵੀਜ਼ਾ ਦਾ ਕਾਰੋਬਾਰ ਕਰਦਾ ਹੈ। ਹਰਪ੍ਰੀਤ ਨੇ 8 ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਉਸ ਤੋਂ ਕਰੀਬ 35 ਲੱਖ ਰੁਪਏ ਲਏ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ