ਜਗਰਾਓਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਰਾਓਂ ਦੇ ਪੁਲਿਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਜਰਨੈਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਮੋਟਰਸਾਈਕਲ ’ਤੇ ਬੀਤੀ ਰਾਤ 9 ਵਜੇ ਪੁਲਿਸ ਚੌਕੀ ਤੋਂ ਥਾਣਾ ਸਿੱਧਵਾਂ ਬੇਟ ਆ ਰਿਹਾ ਸੀ, ਜਦੋਂ ਉਹ ਸਥਾਨਕ ਸਫੀਪੁਰ ਚੌਕ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ।
ਮ੍ਰਿਤਕ ਪਿੰਡ ਮਹੇੜੂ ਥਾਣਾ ਮਹਿਤਪੁਰ ਦਾ ਰਹਿਣ ਵਾਲਾ ਸੀ, ਉਹ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਏ ਹਨ। ਪੁਲਿਸ ਵੱਲੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ, ਖਬਰ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ