ਚੰਡੀਗੜ੍ਹ| ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਲ੍ਹ ਵਿਚ ਬੰਦ ਰਹੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁੱਖਤਾਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੌਰਾਨ ਪੰਜਾਬ ਸਰਕਾਰ ਵਲੋਂ ਵਕੀਲਾਂ ਦੀ ਪੈਰਵਾਈ ਦੌਰਾਨ ਹੋਏ ਖਰਚੇ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਸ ਵੇਲੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ।
ਮਾਨ ਨੇ ਕਿਹਾ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖਣ ਕਾਰਨ ਪੰਜਾਬ ਦੇ ਖਜ਼ਾਨੇ ਉਤੇ ਭਾਰੀ ਬੋਝ ਪਿਆ ਹੈ। ਫਿਰ ਅੰਸਾਰੀ ਦੇ ਕੇਸ ਦੀ ਸੁਪਰੀਮ ਕੋਰਟ ਵਿਚ ਪੈਰਵੀ ਦੌਰਾਨ ਕਾਫੀ ਪੈਸਾ ਬਰਬਾਦ ਹੋਇਆ। ਇਸ ਸਾਰੇ ਕੁਝ ਵਿਚ ਘੱਟ ਤੋਂ ਘੱਟ 50 ਲੱਖ ਦਾ ਖਰਚਾ ਹੋਇਆ ਹੈ। ਇਸ ਖਰਚੇ ਨੂੰ ਪੰਜਾਬ ਸਰਕਾਰ ਕਿਸੇ ਵੀ ਕੀਮਤ ਉਤੇ ਆਪਣੇ ਪੱਲਿਓਂ ਖਰਚ ਨਹੀਂ ਕਰੇਗੀ। ਇਹ ਸਾਰਾ ਪੈਸਾ ਇਨ੍ਹਾਂ ਤੋਂ ਹੀ ਵਸੂਲਿਆ ਜਾਵੇਗਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ








































